ਭਿਆਨਕ ਸੜਕ ਹਾਦਸੇ ਦੌਰਾਨ 3 ਲੋਕਾਂ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਸਮਰਾਲਾ ਰੋਡ 'ਤੇ ਸਲੌਦੀ ਪਿੰਡ ਨੇੜੇ ਟਿੱਪਰ ਤੇ ਟਰੱਕ ਦੀ ਟੱਕਰ ਹੋ ਗਈ। ਹਾਦਸਾ ਇਨ੍ਹਾਂ ਦਰਦਨਾਕ ਸੀ ਕਿ ਟਰੱਕ ਡਰਾਈਵਰ ਕੰਡਕਟਰ ਤੇ 1 ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ ਵਾਸੀ ਸਲਾਣਾ ,ਹਰਿੰਦਰ ਵਾਸੀ ਬਿਹਾਰ ਤੇ ਸਤਨਾਮ ਸਿੰਘ ਵਾਸੀ ਲਲੋੜੀ ਦੇ ਰੂਪ 'ਚ ਹੋਈ ਹੈ।

ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮ੍ਰਿਤਕਾਂ ਦੀ ਲਾਸ਼ਾਂ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ।ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਜਾਣਕਾਰ ਨੇ ਦੱਸਿਆ ਕਿ ਇੱਕ ਟਰੱਕ ਸਮਰਾਲਾ ਤੋਂ ਖੰਨਾ ਵੱਲ ਜਾ ਰਿਹਾ ਸੀ ਤੇ ਇੱਕ ਟਿੱਪਰ ਖੰਨਾ ਤੋਂ ਆ ਰਿਹਾ ਸੀ। ਇਨ੍ਹਾਂ ਦੋਵਾਂ ਦੀ ਅਚਾਨਕ ਭਿਆਨਕ ਟੱਕਰ ਹੋ ਗਈ ।ਇਸ ਹਾਦਸੇ ਦੀ ਲਪੇਟ 'ਚ ਆਉਣ ਨਾਲ 3 ਲੋਕਾਂ ਦੀ ਮੌਤ ਹੋ ਗਈ। ਜਖ਼ਮੀਆਂ ਨੂੰ ਜਲਦ ਹਸਪਤਾਲ ਦਾਖ਼ਲ ਕਰਵਾਇਆ ਗਿਆ ।