ਟਰਾਂਟੋ (ਐਨ.ਆਰ.ਆਈ.ਮੀਡਿਆ) : ਕੈਨੇਡਾ ਦੇ ਟਰਾਂਟੋ ਸ਼ਹਿਰ 'ਚ ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾ ਦੇ ਜੰਮਪਲ ਇਕ ਲੜਕੇ ਅਤੇ ਦੋ ਲੜਕੀਆਂ ਨਾਲ ਸੜਕ ਹਾਦਸਾ ਵਾਪਰਿਆ, ਜਿਸ ਨਾਲ 1 ਲੜਕੀ ਮੌਤ ਹੋ ਗਈ ਅਤੇ ਲੜਕਾ ਲੜਕੀ ਗੰਭੀਰ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ੇਰ ਖਾ ਦੀ ਜੰਮਪਲ ਪਰਵਿੰਦਰ ਕੌਰ ਪੁੱਤਰੀ ਪ੍ਰੀਤਮ ਸਿੰਘ, ਹਰਪ੍ਰੀਤ ਸਿੰਘ ਅਤੇ ਰਣਜੀਤ ਕੌਰ ਕਰੀਬ ਦੋ ਸਾਲ ਪਹਿਲਾਂ ਉਚੇਰੀ ਸਿੱਖਿਆ ਲਈ ਕੈਨੇਡਾ ਦੇ ਸ਼ਹਿਰ ਟਰਾਂਟੋ ਚ ਸਟੂਡੈਂਟ ਵੀਜਾ ਤੇ ਗਏ ਸਨ। ਬੀਤੇ ਕੱਲ੍ਹ ਇਹ ਤਿਨੋ ਆਪਣੀ ਕਾਰ ਚ ਸਵਾਰ ਹੋ ਕੇ ਜਾ ਰਹੇ ਸਨ ਕਿ ਕਾਰ ਨਾਲ ਹਾਦਸਾ ਵਾਪਰ ਗਿਆ। ਜਿਸ ਵਿੱਚ ਪਰਵਿੰਦਰ ਕੌਰ ਦੀ ਮੌਤ ਹੋ ਗਏ। ਪਰਵਿੰਦਰ ਕੌਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ 'ਚ ਸੋਗ ਦੀ ਛਾ ਗਿਆ।

