3 ਅਣਪਛਾਤੇ ਨੌਜਵਾਨਾਂ ਨੇ ਕੰਮ ਤੋਂ ਪਰਤ ਰਹੇ ਵਿਅਕਤੀ ‘ਤੇ ਹਮਲਾ ਕਰ ਕੀਤੀ ਲੁੱਟ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ਵਿਖੇ ਇਕ ਮਿੱਲ 'ਚ ਕੰਮ ਕਰਨ ਵਾਲੇ ਵਿਅਕਤੀ ਨਾਲ 3 ਅਣਪਛਾਤੇ ਨੌਜਵਾਨਾਂ ਵੱਲੋਂ ਕੁੱਟਮਾਰ ਕਰਕੇ ਲੁੱਟ-ਖੋਹ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਅਮਰਿੰਦਰ ਕੁਮਾਰ ਪੁੱਤਰ ਵਿਸ਼ਰਾਮ ਵਾਸੀ ਐੱਲ. ਆਈ. ਜੀ. ਕਾਲੋਨੀ ਅਰਬਨ ਅਸਟੇਟ ਫਗਵਾੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਕੰਮ ਤੋਂ ਘਰ ਵਾਪਸ ਪਰਤ ਰਿਹਾ ਸੀ ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ 3 ਅਣਪਛਾਤੇ ਨੌਜਵਾਨ ਉਸ 'ਤੇ ਹਮਲਾ ਕਰਕੇ ਉਸ ਦੀ ਜੇਬ 'ਚੋਂ ਆਧਾਰ ਕਾਰਡ ਤੇ ਲਾਇਸੈਂਸ ਸਮੇਤ ਹੋਰ ਸਾਮਾਨ ਲੁੱਟ ਕੇ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।