ਪੰਜਾਬ ‘ਚ 307 ਨਵੇਂ ਕੋਰੋਨਾ ਮਾਮਲਿਆਂ ਨਾਲ ਮੌਤਾਂ ਦਾ ਅੰਕੜਾ 5,281

by vikramsehajpal

ਅੰਮ੍ਰਿਤਸਰ (ਐਨ.ਆਰ.ਆਈ ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 307 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 12 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 65 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸਨਿਚਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,65,126 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5281 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਤ ਦੀ ਗੱਲ ਹੈ ਕਿ 1,55,409 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4436 ਐਕਟਿਵ ਮਾਮਲੇ ਹਨ।