32 ਸਾਲ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੀਤਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਵਿਖੇ ਪਿੰਡ ਰਾਹਲ ਚਾਹਲ ਇਕ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰਦੇ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਤੋਂ ਬਾਅਦ ਪਿੰਡ ਵਿਚ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ।

ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਦਲੇਰ ਸਿੰਘ (32) ਪੁੱਤਰ ਗੁਰਨੇਕ ਸਿੰਘ ਨਿਵਾਸੀ ਰਾਹੁਲ ਚਾਹਲ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਨੂੰ ਖੰਗਾਲਿਆ ਜਾ ਰਿਹਾ ਹੈ।