ਅੱਜ ਪੰਜਾਬ ‘ਚ ਮਿਲੇ 338 ਨਵੇਂ ਕੋਰੋਨਾ ਮਾਮਲੇ, ਕੁੱਲ ਮਾਮਲੇ 1 ਲੱਖ 63 ਹਜ਼ਾਰ ਤੋਂ ਪਾਰ

by vikramsehajpal

ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 338 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 11 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 63 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 5212 ਹੋ ਗਿਆ ਹੈ।

ਦੱਸ ਦਈਏ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,63,378 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5212 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,63,378 ਮਰੀਜ਼ਾਂ ਵਿੱਚੋਂ 1,52,758 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5408 ਐਕਟਿਵ ਮਾਮਲੇ ਹਨ।