ਭਾਰਤ ‘ਚ 24 ਘੰਟਿਆਂ ਦੌਰਾਨ 3,60,960 ਨਵੇਂ ਮਾਮਲੇ, 3,293 ਮੌਤਾਂ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 3,60,960 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ ਕੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1,79,97,267 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 3,293 ਮੌਤਾਂ ਦਰਜ ਕੀਤੀਆਂ ਗਈਆਂ ਜਿਸ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 2,01,187 ਤੱਕ ਪਹੁੰਚ ਗਈ ਹੈ।

ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 29,78,709 ਹੈ ਅਤੇ ਕੋਰੋਨਾ ਵਾਇਰਸ ਨੂੰ ਮਾਤ ਦੇ ਚੁਕੇ ਮਰੀਜ਼ਾਂ ਦੀ ਗਿਣਤੀ 1,48,17,371 ਹੈ। ਇਸ ਦੇ ਨਾਲ ਹੀ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 25,56,182 ਲੋਕਾਂ ਨੂੰ ਵੈਕਸੀਨ ਲਗਾਈ ਗਈ। ਇਸ ਤੋਂ ਬਾਅਦ ਕੁੱਲ ਟੀਕਾਕਰਨ ਦਾ ਅੰਕੜਾ 14,78,27,367 ਹੋ ਗਿਆ ਹੈ।

More News

NRI Post
..
NRI Post
..
NRI Post
..