ਬੀਤੇ 24 ਘੰਟਿਆਂ ਦੇਸ਼ ‘ਚ ਆਏ 36,401 ਨਵੇਂ ਕੋਰੋਨਾ ਮਾਮਲੇ

by vikramsehajpal

ਦਿੱਲੀ (ਦੇਵ ਇੰਦਰਜੀਤ) : ਦੇਸ਼ ’ਚ ਕੋਰੋਨਾ ਵਾਇਰਸ ਦੇ 36,401 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 3,23,22,258 ਹੋ ਗਈ ਹੈ। ਉੱਥੇ ਹੀ 530 ਹੋਰ ਮਰੀਜ਼ਾਂ ਦੀ ਮੌਤ ਮਗਰੋਂ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,33,049 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ। ਅੰਕੜਿਆਂ ਮੁਤਾਬਕ ਲੋਕਾਂ ਦੇ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 97.52 ਫ਼ੀਸਦੀ ਹੈ, ਜੋ ਕਿ ਪਿਛਲੇ ਸਾਲ ਮਾਰਚ ਮਗਰੋਂ ਸਭ ਤੋਂ ਜ਼ਿਆਦਾ ਹੈ।

ਸਿਹਤ ਮੰਤਰਾਲਾ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,64,129 ਰਹਿ ਗਈ ਹੈ, ਜੋ ਕਿ 149 ਦਿਨਾਂ ਵਿਚ ਸਭ ਤੋਂ ਘੱਟ ਹੈ। ਇਹ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 1.13 ਫ਼ੀਸਦੀ ਹੈ, ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ ਵਿਚ 3,286 ਦੀ ਕਮੀ ਆਈ ਹੈ।

ਅੰਕੜਿਆਂ ਮੁਤਾਬਕ ਹੁਣ ਤੱਕ ਵਾਇਰਸ ਤੋਂ ਮੁਕਤ ਹੋਏ ਯਾਨੀ ਕਿ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 3,15,25,080 ਹੋ ਗਈ ਹੈ। ਉੱਥੇ ਹੀ ਮੌਤ ਦਰ 1.34 ਫ਼ੀਸਦੀ ਹੈ। ਮੰਤਰਾਲਾ ਮੁਤਾਬਕ ਦੇਸ਼ ਵਿਚ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਰੋਨਾ ਦੇ ਟੀਕਿਆਂ ਦੀਆਂ ਕੁੱਲ 56.64 ਕਰੋੜ ਖ਼ੁਰਾਕਾਂ ਲੋਕਾਂ ਨੂੰ ਲਾਈਆਂ ਜਾ ਚੁੱਕੀਆਂ ਹਨ। ਉੱਥੇ ਹੀ ਕੋਰੋਨਾ ਵਾਇਰਸ ’ਤੇ ਨਕੇਲ ਕੱਸਣ ਲਈ ਦੇਸ਼ ’ਚ ਵੱਧ ਤੋਂ ਵੱਧ ਕੋਰੋਨਾ ਨਮੂਨਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਦੇਸ਼ ’ਚ ਬੀਤੇ ਕੱਲ੍ਹ ਯਾਨੀ ਕਿ ਬੁੱਧਵਾਰ ਨੂੰ 18,73,757 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਹੁਣ ਤੱਕ ਨਮੂਨਿਆਂ ਦੀ ਜਾਂਚ ਦੀ ਗਿਣਤੀ ਵੱਧ ਕੇ 50,03,00,840 ਹੋ ਗਈ ਹੈ।