ਪੈਦਲ ਯਾਤਰਾ ਦੌਰਾਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਦੋਸ਼ੀ ਗ੍ਰਿਫਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾ ਬਾਬਾ ਨਾਨਕ ਸੰਗ ਪੈਦਲ ਯਾਤਰਾ ਕਰਨ ਵਾਲਿਆਂ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਮੈਂਬਰਾਂ ਕੋਲੋਂ ਪੁਲਿਸ ਨੂੰ ਤਲਾਸ਼ੀ ਦੌਰਾਨ 11 ਸਮਾਰਟ ਮੋਬਾਇਲ ਫੋਨ ਬਰਾਮਦ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਜਦੋ ਊਨਾ ਦੀ ਤਲਾਸ਼ੀ ਕੀਤੀ ਗਈ ਤਾ ਉਨ੍ਹਾਂ ਕੋਲੋਂ ਚੋਰੀ ਕੀਤੇ ਗਏ ਵੱਖ-ਵੱਖ ਕੰਪਨੀਆਂ ਦੇ 11 ਸਮਾਰਟ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।

ਚੋਰ ਗਰੋਹ 'ਚ ਸ਼ਾਮਲ ਵਿਅਕਤੀਆਂ ਦੀ ਪਛਾਣ ਪ੍ਰਿੰਸ ਪੁੱਤਰ ਅਜੀਤ ਸਿੰਘ ਵਾਸੀ ਮੁਹੱਲਾ ਕਾਦੀਆਂ ਜ਼ਿਲ੍ਹਾ ਤਰਨਤਾਰਨ, ਮਨਜੀਤ ਸਿੰਘ ਉਰਫ ਦੀਪੂ ਪੁੱਤਰ ਕੁਲਵੰਤ ਸਿੰਘ ਵਾਸੀ ਸੁਲਤਾਨਵਿੰਡ ਜ਼ਿਲ੍ਹਾ ਅੰਮ੍ਰਿਤਸਰ, ਪੰਕਜ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਪਿੰਡ ਹਰੀਪੁਰ ਜੰਮੂ, ਸਰਬਜੀਤ ਸਿੰਘ ਉਰਫ ਸਾਬੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਭਾਈ ਮੰਝ ਰੋਡ ਮੁਹੱਲਾ ਕਾਨੇਵਾਲ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।