80 ਕਰੋੜ ਦੀ ਹੈਰੋਇਨ ਸਮੇਤ 4 ਦੋਸ਼ੀ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ 'ਚ ਪੁਲਿਸ ਨੇ ਭਾਰੀ ਮਾਤਰਾ 'ਚ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ। SHO ਕਪਿਲ ਕੌਸ਼ਲ ਨੇ ਨਾਕੇਬੰਦੀ ਦੌਰਾਨ ਮਲਕੀਤ ਸਿੰਘ ਜਿਸਦੇ ਸਬੰਧ ਪਾਕਿਸਤਾਨ ਦੇ ਸਮਗਲਰਾਂ ਨਾਲ ਹਨ ।

ਗੁਰਦਿੱਤ ਸਿੰਘ ਗਿੱਤਾ ਅਤੇ ਭੋਲਾ ਸਿੰਘ ਵਾਸੀ ਚੀਮਾ ਕਲਾਂ ਨੂੰ ਇਨੋਵਾ ਕਰਿਸਟਾ ਗੱਡੀ ਮਨਜਿੰਦਰ ਸਿੰਘ ਮੰਨਾ ਅਤੇ ਕੁਲਦੀਪ ਸਿੰਘ ਗੀਵੀ, ਕੀਪਾ ਵਾਸੀ ਕਾਜੀ ਕੋਟ ਰੋਡ ਤਰਨ ਤਾਰਨ ਨੂੰ ਇਨੋਵਾ ਗੱਡੀ ਤੇ ਜੰਮੂ ਵੱਲ ਹੈਰੋਇਨ ਲੈਣ ਭੇਜਿਆ ਹੋਇਆ ਸੀ। 4 ਆਰੋਪੀ ਕੋਲੋਂ 80 ਕਿਲੋ ਤੋਂ ਵੱਧ ਦੀ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।