ਘਰ ‘ਚ ਸਿਲੰਡਰ ਫਟਣ ਕਾਰਨ ਡਿੱਗੀ ਕੰਧ, 4 ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ 'ਚ ਗੁਆਂਢੀ ਦੇ ਘਰ 'ਚ ਸਿਲੰਡਰ ਫੱਟਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਧਮਾਕੇ ਨਾਲ ਨੇੜਲੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਘਟਨਾ 'ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਦੋ ਵਿਅਕਤੀ ਗੰਭੀਰ ਰੂਪ ਨਾਲ ਝੁਲਸ ਗਏ ਹਨ। ਹਾਲਾਂਕਿ ਉਸ ਦਾ ਇਲਾਜ ਚੱਲ ਰਿਹਾ ਹੈ ਪਰ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ 60 ਸਾਲਾ ਜ਼ੈਨਬੀ, 36 ਸਾਲਾ ਦਾਦੂ, 28 ਸਾਲਾ ਸ਼ਰਫੁੰਨੀ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇੱਕ ਤਿੰਨ ਸਾਲਾ ਮਾਸੂਮ ਦੀ ਵੀ ਮੌਤ ਹੋ ਗਈ ਹੈ।