ਟਰੱਕ ਤੇ ਗੱਡੀ ਵਿਚਾਲੇ ਜ਼ੋਰਦਾਰ ਟੱਕਰ, 4 ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੱਕ 'ਤੇ ਗੱਡੀ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦਿੱਲੀ ਤੇ ਰਿਵਾੜੀ ਦਾ ਰਹਿਣ ਵਾਲਾ ਹੈ, ਜੋ ਕਿ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਕਾਰ ਰਾਹੀਂ ਵਾਪਸ ਪਰਤ ਰਹੇ ਸਨ, ਜਿਨ੍ਹਾਂ ਦੀ ਕਾਰ ਚਾਵਲਾ ਚੌਕ ਨਜ਼ਦੀਕ ਯਾਦਵ ਢਾਬੇ ਨੇੜੇ ਕਿਸੇ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ ’ਤੇ ਹੀ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।