ਜਾਇਦਾਦ ਦੇ ਵਿਵਾਦ ਨੂੰ ਲੈ ਕੇ ਇਕੋ ਪਰਿਵਾਰ ਦੇ 4 ਜੀਆਂ ਦਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੜੀਸਾ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਇਕੋ ਪਰਿਵਾਰ ਦੇ 4 ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਭਟਲੀ ਖੇਤਰ ਦੇ ਪਿੰਡ ਝਿਕੀਝੀਕੀ 'ਚ ਵਾਪਰੀ ਹੈ। ਸੀਬਾ ਬਾਗ ਨਾਮ ਦਾ ਵਿਅਕਤੀ ਆਪਣੇ ਵੱਡੇ ਭਰਾ ਦੇ ਘਰ ਦਾਖ਼ਲ ਹੋ ਗਿਆ ਤੇ ਉਸ ਨੇ ਸਾਰੇ ਪਰਿਵਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ।ਮ੍ਰਿਤਕਾਂ ਦੀ ਪਛਾਣ ਗੁਰਦੇਵ ,ਉਸ ਦੀ ਪਤਨੀ ਸਿਬਾਗਰੀ , ਉਨ੍ਹਾਂ ਦੇ 2 ਬੱਚਿਆਂ ਚੁਡਾਮਈ ਤੇ ਸ਼ਰਵਨੀ ਦੇ ਰੂਪ 'ਚ ਹੋਈ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।ਅਧਿਕਾਰੀ ਨੇ ਕਿਹਾ ਕਿ ਮਾਮਲਾ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ, ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।