ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ਼

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੰਜਾਬ ਪੁਲਿਸ ਨੇ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 4 ਨੌਜਵਾਨਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਇਹ ਸਾਰੇ ਨੌਜਵਾਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਸਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਨਵੀਨ ਕੁਮਾਰ ਦੀ ਅਗਵਾਈ ਵਿੱਚ SP ਬਚਿੱਤਰ ਸਿੰਘ ਨੇ ਆਪਣੀ ਟੀਮ ਨੂੰ ਸੂਚਨਾ ਦਿੱਤੀ ਸੀ ਕਿ ਸਿਲਵਰ ਰੰਗ ਦੀ ਇਨੋਵਾ ਕਾਰ 'ਚ ਗੁਰਮੀਤ ਸਿੰਘ ਪਿੰਡ ਰੋੜਾਵਾਲੀ , ਗੁਰਜੀਤ ਸਿੰਘ ਜ਼ਿਲ੍ਹਾ ਬਠਿੰਡਾ ,ਰਣਜੀਤ ਸਿੰਘ ਮਲੋਟ ਤੇ ਰੁਘਵੀਰ ਸਿੰਘ ਹਥਿਆਰਾਂ ਸਮੇਤ ਘੁੰਮ ਰਹੇ ਹਨ ਤੇ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ ।ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਮਿਲ ਕੇ ਡੱਬਵਾਲੀ ਰੋਡ ਕੋਲ ਇਨ੍ਹਾਂ ਚਾਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੂੰ ਦੋਸ਼ੀਆਂ ਕੋਲੋਂ ਇੱਕ ਪਿਸਤੌਲ ,32 ਬੋਰ ਤੇ 5 ਜ਼ਿੰਦਾ ਕਾਰਤੂਸ ,ਇੱਕ ਦੇਸੀ ਕੱਟਾ ਤੇ ਇਨੋਵਾ ਕਾਰ ਬਰਾਮਦ ਹੋਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।