40 ਕਰੋੜ ਦੀ ਧੋਖਾਧੜੀ : CBI ਵੱਲੋਂ ‘ਆਪ’ ਵਿਧਾਇਕ ਗੱਜਣ ਮਾਜਰਾ ਦੇ ਟਿਕਾਣਿਆਂ ’ਤੇ ਛਾਪੇ

by jaskamal

ਨਿਊਜ਼ ਡੈਸਕ : ਸੀਬੀਆਈ 40 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਮਾਮਲੇ 'ਚ ਪੰਜਾਬ ’ਚ ਤਿੰਨ ਥਾਵਾਂ 'ਤੇ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ ਟਿਕਾਣਿਆਂ 'ਤੇ ਛਾਪੇ ਮਾਰੇ। ਇਸ ਸਬੰਧੀ ਸੂਤਰਾਂ ਮੁਤਾਬਕ ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਦਰਜ ਕੇਸ ਦੇ ਸਬੰਧ ਵਿੱਚ ਜ਼ਿਲ੍ਹਾ ਮਾਲੇਰ ਕੋਟਲਾ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਥੇ ਉਨ੍ਹਾਂ ਦਾ ਜੱਦੀ ਘਰ ਹੈ। ਇਹ ਮਾਮਲਾ ਬੈਂਕ ਆਫ ਬੜੌਦਾ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ।

ਗੱਣਜਮਾਜਰਾ ਉਹੀ ਵਿਧਾਇਕ ਹਨ ਜਿਨ੍ਹਾਂ ਨੇ ਚੋਣਾਂ ਜਿੱਤਣ ਤੋਂ ਬਾਅਦ ਐਲਾਨ ਕੀਤਾ ਸੀ ਕਿ ਉਹ ਸਿਰਫ ਇਕ ਰੁਪਿਆ ਤਨਖਾਹ ਲੈਣਗੇ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਸੀ. ਬੀ. ਆਈ. ਨੇ ਗੱਜਣਾਜਰਾ ਦੇ ਟਿਕਾਣਿਆਂ ਤੋਂ 94 ਬਲੈਂਕ ਚੈੱਕ ਬਰਾਮਦ ਕੀਤੇ ਹਨ। ਫਿਲਹਾਲ ਸੀ. ਬੀ. ਆਈ. ਵਲੋਂ ਇਸ ਮਾਮਲੇ ਵਿਚ ਅਜੇ ਤਕ ਕੋਈ ਅਧਿਕਾਰਕ ਤੌਰ ’ਤੇ ਜਾਣਕਾਰੀ ਨਹੀਂ ਦਿੱਤੀ ਗਈ ਹੈ।