ਕਾਂਗਰਸ ਦੇ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਸਰਕਾਰੀ ਫਲੈਟ ਖ਼ਾਲੀ ਕਰਨ ਦੇ ਹੁਕਮ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਦੇ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਆਲੀਸ਼ਾਨ ਫਲੈਟ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਸਾਬਕਾ ਕੈਬਨਿਟ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਨੂੰ 15 ਦਿਨਾਂ ਦਾ ਸਮਾਂ ਦਿੰਦੇ ਹੋਏ 26 ਮਾਰਚ ਤੱਕ ਫਲੈਟ ਖ਼ਾਲੀ ਕਰਨ ਲਈ ਕਿਹਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ 'ਚ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਚੰਡੀਗੜ੍ਹ ਰਹਿਣ ਲਈ ਸੈਕਟਰ-2 ਅਤੇ 4 'ਚ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ।

ਜਿਹੜੇ ਵੀ ਵਿਧਾਇਕਾਂ ਨੂੰ ਇਹ ਫਲੈਟ ਅਲਾਟ ਹੁੰਦੇ ਹਨ, ਉਨ੍ਹਾਂ ਨੂੰ ਅਗਲੀਆਂ ਚੋਣਾਂ 'ਚ ਹਾਰ ਦਾ ਸਾਹਮਣਾ ਕਰਨ ਮਗਰੋਂ ਫਲੈਟ ਨੂੰ ਖ਼ਾਲੀ ਕਰਨਾ ਹੁੰਦਾ ਹੈ ਤਾਂ ਜੋ ਉਨ੍ਹਾਂ ਦੀ ਥਾਂ 'ਤੇ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਰਿਹਾਇਸ਼ ਲਈ ਸਰਕਾਰੀ ਫਲੈਟ ਅਲਾਟ ਕੀਤੇ ਜਾ ਸਕਣ।

More News

NRI Post
..
NRI Post
..
NRI Post
..