ਸੋਮਵਾਰ ਨੂੰ ਪੰਜਾਬ ‘ਚ 402 ਨਵੇਂ ਕੋਰੋਨਾ ਮਾਮਲੇ, ਕੁਲ ਗਿਣਤੀ 1 ਲੱਖ 34 ਹਜ਼ਾਰ ਤੋਂ ਪਾਰ

by vikramsehajpal

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 402 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 34 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,34,371 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4227 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,34,371 ਮਰੀਜ਼ਾਂ ਵਿੱਚੋਂ 1,25,961 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4183 ਐਕਟਿਵ ਮਾਮਲੇ ਹਨ।