ਬੀਤੇ 24 ਘੰਟਿਆਂ ‘ਚ 42,015 ਨਵੇਂ ਕੋਰੋਨਾ ਮਾਮਲੇ ਅਤੇ 3,998 ਦੇ ਮੌਤ

by vikramsehajpal

ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ ਮੌਤਾਂ ਦੇ 3,998 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਇਸ ਗਲੋਬਲ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4,18,480 ਹੋ ਗਈ ਹੈ। ਮਹਾਰਾਸ਼ਟਰ ਵਿਚ ਵਾਇਰਸ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਨ ਕਾਰਨ ਇਕ ਦਿਨ ਵਿਚ ਮੌਤਾਂ ਦੇ ਇੰਨੇ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਵਾਇਰਸ ਦੇ 42,015 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 3,12,16,337 ਹੋ ਗਈ। ਮੰਤਰਾਲਾ ਨੇ ਦੱਸਿਆ ਕਿ ਮਹਾਰਾਸ਼ਟਰ ਨੇ ਸੂਬੇ ਵਿਚ ਵਾਇਰਸ ਦੇ ਅੰਕੜਿਆਂ ਦਾ ਮਿਲਾਨ ਕੀਤਾ, ਜਿਸ ਨਾਲ ਸੂਬੇ ਵਿਚ ਵਾਇਰਸ ਦੇ ਮਾਮਲੇ 2,479 ਅਤੇ ਉਸ ਨਾਲ ਹੋਈਆਂ ਮੌਤਾਂ ਦੀ ਗਿਣਤੀ 3,509 ਵੱਧ ਗਈ।

ਦੇਸ਼ ’ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਯਾਨੀ ਕਿ ਸਰਗਰਮ ਮਾਮਲੇ ਵੀ ਵੱਧ ਕੇ 4,07,170 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 1.30 ਫ਼ੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.36 ਫ਼ੀਸਦੀ ਹੈ। ਹੁਣ ਤੱਕ ਕੁੱਲ 3,03,90,687 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਅੰਕੜਿਆਂ ਮੁਤਾਬਕ ਹੁਣ ਤੱਕ ਕੁੱਲ 44,91,93,273 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚੋਂ 18,52,140 ਨਮੂਨਿਆਂ ਦੀ ਜਾਂਚ ਮੰਗਲਵਾਰ ਨੂੰ ਕੀਤੀ ਗਈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀਆਂ ਕੁੱਲ 41.54 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

More News

NRI Post
..
NRI Post
..
NRI Post
..