ਪੰਜਾਬ ‘ਚ ਕੋਰੋਨਾ ਦਾ ਕਹਿਰ – 468 ਨਵੇਂ ਮਾਮਲੇ, ਅੰਕੜਾ 1 ਲੱਖ 32 ਹਜ਼ਾਰ ਤੋਂ ਪਾਰ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 468 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 32 ਹਜ਼ਾਰ ਤੋਂ ਪਾਰ ਹੋ ਗਈ ਹੈ।

ਦੱਸ ਦਈਏ ਕੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,32,727 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4168 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 21 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,32,727 ਮਰੀਜ਼ਾਂ ਵਿੱਚੋਂ 1,24,293 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4266 ਐਕਟਿਵ ਮਾਮਲੇ ਹਨ।