ਪੰਜਾਬ ‘ਚ ਕੋਰੋਨਾ ਦਾ ਕਹਿਰ – 481 ਨਵੇਂ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ

by vikramsehajpal

ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ 'ਚ ਪੰਜਾਬ ਵਿੱਚ ਕੋਰੋਨਾ ਦੇ 481 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 30 ਹਜ਼ਾਰ ਤੋਂ ਪਾਰ ਹੋ ਗਈ ਹੈ।

ਦੱਸ ਦਈਏ ਕੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,30,157 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4095 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 27 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,30,157 ਮਰੀਜ਼ਾਂ ਵਿੱਚੋਂ 1,21,735 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4327 ਐਕਟਿਵ ਮਾਮਲੇ ਹਨ।