5 ਜੁਲਾਈ ਨੂੰ ਜੇਲ੍ਹ ‘ਚੋਂ ਬਾਹਰ ਆਉਣਗੇ ਅਮ੍ਰਿਤਪਾਲ ਸਿੰਘ, ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ !

by vikramsehajpal

ਤਰਨ ਤਾਰਨ (ਸਾਹਿਬ) - ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਇਸ ਦੇ ਆਧਾਰ 'ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ 5 ਜੁਲਾਈ ਨੂੰ ਸਹੁੰ ਚੁਕਣਗੇ। ਦੱਸ ਦਈਏ ਕਿ 2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ 'ਚ ਜੇਲ 'ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਾਸ਼ਿਦ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਸਹੁੰ ਚੁੱਕਣਗੇ।

ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਜੇਲ੍ਹ ਵਿੱਚ ਬੰਦ ਕਸ਼ਮੀਰ ਦੇ ਨੇਤਾ ਸ਼ੇਖ ਅਬਦੁਲ ਰਸ਼ੀਦ, ਜਿਸ ਨੂੰ ਇੰਜੀਨੀਅਰ ਰਸ਼ੀਦ ਵੀ ਕਿਹਾ ਜਾਂਦਾ ਹੈ, ਨੂੰ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਦੋ ਘੰਟਿਆਂ ਲਈ ਹਿਰਾਸਤ ਵਿੱਚ ਪੈਰੋਲ ਦੇ ਦਿੱਤੀ ਹੈ। ਓਥੇ ਹੀ ਅਜਿਹੇ 'ਚ ਚਰਚਾ ਹੈ ਕਿ ਅੰਮ੍ਰਿਤਪਾਲ ਵੀ ਸ਼ੱਕਰਵਾਰ ਨੂੰ ਸਹੁੰ ਚੁੱਕਣਗੇ। ਜਾਣਕਾਰੀ ਮੁਤਾਬਕ ਇਹ ਦੋਵੇਂ ਸਪੀਕਰ ਦੇ ਕਮਰੇ 'ਚ ਇਹ ਸਹੁੰ ਚੁੱਕਣਗੇ। ਉਨ੍ਹਾਂ ਨੂੰ ਏਜੰਸੀਆਂ ਅਤੇ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਨਾ ਤਾਂ ਅੰਮ੍ਰਿਤਪਾਲ ਦੇ ਵਕੀਲ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ- ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

More News

NRI Post
..
NRI Post
..
NRI Post
..