ਬੰਬੀਹਾ ਗੈਂਗ ਦੇ 5 ਗੈਂਗਸਟਰ ਹਥਿਆਰਾਂ ਸਮੇਤ ਆਏ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਪੁਲਿਸ ਨੇ ਬੰਬੀਹਾ ਗੈਂਗ ਦੇ 5 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । SSP ਗੁਲਨੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਸਨ। ਇਸ ਦੇ ਨਾਲ ਇਨ੍ਹਾਂ ਖ਼ਿਲਾਫ਼ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ਼ ਹਨ। ਪੁਲਿਸ ਵਲੋਂ ਪਹਿਲਾਂ ਵੀ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਦੋਸ਼ੀਆਂ ਨੇ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤੇ SLR ਲੈ ਕੇ ਫਰਾਰ ਹੋ ਗਏ। ਬੀਤੀ ਦਿਨੀਂ ਕਾਰਵਾਈ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਦੋਸ਼ੀ ਬੰਬੀਹਾ ਗੈਂਗ ਦੇ ਸਾਥੀ ਹਨ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।