50 ਸਾਲਾ ਵਿਅਕਤੀ ਦੀ ਬੱਸ ਹੇਠਾਂ ਆਉਣ ਨਾਲ ਮੌਤ, ਪੁਲਿਸ ਕਹਿੰਦੀ “ਹਾਲੇ ਸਾਡੇ ਕੋਲ ਕੋਈ ਸੂਚਨਾ ਨ੍ਹੀਂ”

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਰਾਮਾ ਮੰਡੀ ਚੌਕ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਦੇ ਪਹੀਏ ਹੇਠਾਂ ਆ ਕੇ 50 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਵਜੋਂ ਹੋਈ ਹੈ। ਰਾਹਗੀਰਾਂ ਨੇ ਦੱਸਿਆ ਕਿ ਪੀੜਤ ਆਪਣੇ ਸਕੂਟਰ 'ਤੇ ਪੀਏਪੀ ਵਾਲੇ ਪਾਸੇ ਤੋਂ ਰਾਮਾ ਮੰਡੀ ਵੱਲ ਜਾ ਰਿਹਾ ਸੀ ਕਿ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਜ਼ਮੀਨ 'ਤੇ ਡਿੱਗ ਗਿਆ। ਉਸ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਬੱਸ ਦੇ ਪਿਛਲੇ ਪਹੀਏ ਹੇਠ ਦੱਬ ਗਿਆ।

ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਰਾਮਾ ਮੰਡੀ ਦੇ ਐਸਐਚਓ ਨੇ ਕਿਹਾ ਕਿ ਪੁਲੀਸ ਨੂੰ ਅਜੇ ਤੱਕ ਇਸ ਸਬੰਧੀ ਕੋਈ ਸੂਚਨਾ ਨਹੀਂ ਮਿਲੀ ਹੈ।

More News

NRI Post
..
NRI Post
..
NRI Post
..