ਅੱਜ ਪੰਜਾਬ ‘ਚ 527 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 4,259 ਲੋਕਾਂ ਦੀ ਮੌਤ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ ਮੀਡਿਆ) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਵਾਇਰਸ ਦੇ 527 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 14 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 35 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,35,313 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4259 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,35,313 ਮਰੀਜ਼ਾਂ ਵਿੱਚੋਂ 1,26,583 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4471 ਐਕਟਿਵ ਮਾਮਲੇ ਹਨ।