ਮੁਕਤਸਰ ਮਹਿਲਾ ਨਾਲ ਕੁੱਟਮਾਰ : 6 ਮੁਲਜ਼ਮ ਨੂੰ ਪੁਲਿਸ ਨੇ ਲਿਆ 2 ਦਿਨਾ ਦੀ ਰਿਮਾਂਡ ‘ਤੇ

by mediateam

ਸ੍ਰੀ ਮੁਕਤਸਰ ਸਾਹਿਬ : ਔਰਤ ਦੀ 10 ਲੋਕਾਂ ਵੱਲੋਂ ਕੀਤੀ ਬੇਰਹਿਮੀ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਜ਼ਿਲ੍ਹੇ ਦੇ ਐੱਸਐੱਸਪੀ ਮਨਜੀਤ ਸਿੰਘ ਢੇਸੀ ਅਤੇ ਐੱਸਐੱਚਓ ਅਸ਼ੋਕ ਕੁਮਾਰ ਥਾਣਾ ਸਿਟੀ ਮੁਕਤਸਰ ਨੂੰ 20 ਜੂਨ ਨੂੰ ਸਵੇਰੇ 11 ਵਜੇ ਆਪਣੇ ਚੰਡੀਗੜ੍ਹ ਸਥਿਤ ਦਫ਼ਤਰ 'ਚ ਮਾਮਲੇ ਸਬੰਧੀ ਸਾਰਾ ਰਿਕਾਰਡ ਲੈ ਕੇ ਹਾਜ਼ਰ ਹੋਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ 2001 ਤਹਿਤ ਐਕਸ਼ਨ ਲੈਂਦਿਆਂ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਸਬੰਧੀ ਹਦਾਇਤ ਜਾਰੀ ਕੀਤੀ ਹੈ।ਅੱਜ ਥਾਣਾ ਸਿਟੀ ਦੀ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਿੱਥੇ ਪੁਲਿਸ ਨੇ ਪੰਜ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਲਿਆ ਜਦਕਿ ਇਕ ਔਰਤ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। 

ਥਾਣਾ ਸਿਟੀ ਦੇ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਰੂਪ ਲਾਲ ਪੁੱਤਰ ਸੋਹਨ ਲਾਲ, ਸੁਰੇਸ਼ ਚੌਧਰੀ ਪੁੱਤਰ ਸੋਹਨ ਲਾਲ, ਸੰਨੀ ਚੌਧਰੀ ਪੁੱਤਰ ਜੋਗੀ ਉਰਫ਼ ਸੋਹਨ ਲਾਲ, ਸੇਖ਼ ਉਰਫ਼ ਰਿਸ਼ੂ ਪੁੱਤਰ ਬਿੱਲਾ ਤੇ ਜੈਬੋ ਉਰਫ਼ ਸਲੀਮ ਪੁੱਤਰ ਲਛਮਣ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਗੁੱਡੀ ਪਤਨੀ ਜੋਗੀ ਉਰਫ਼ ਸੋਹਨ ਲਾਲ ਨੂੰ ਜੁਡੀਸ਼ੀਅਲ ਰਿਮਾਂਡ 'ਚ ਭੇਜ ਦਿੱਤਾ ਗਿਆ ਹੈ ਅਤੇ ਬਾਕੀ ਮੁਲ਼ਮਮਾਂ ਦਾ ਦੋ ਦਿਨਾ ਪੁਲਿਸ ਰਿਮਾਂਡ ਲੈ ਗਿਆ ਗਿਆ ਹੈ।ਬੀਤੇ ਸ਼ੁੱਕਰਵਾਰ ਮੀਨਾ ਰਾਣੀ ਪਤਨੀ ਬਲਵਿੰਦਰ ਸਿੰਘ ਦੀ ਕੌਂਸਲਰ ਰਾਕੇਸ਼ ਚੌਧਰੀ ਦੇ ਭਰਾਵਾਂ ਅਤੇ ਹੋਰ ਲੋਕਾਂ ਵੱਲੋਂ ਘਰੋਂ ਘੜੀਸ ਕੇ ਬਾਹਰ ਸੜਕ 'ਤੇ ਲਿਆ ਕੇ ਬੇਰਹਿਮੀ ਨਾਲ ਕੀਤੀ ਕੁੱਟਮਾਰ ਕੀਤੀ ਗਈ ਸੀ ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਹਰਕਤ 'ਚ ਆਉਂਦਿਆਂ ਸ਼ੁੱਕਰਵਾਰ ਦੇਰ ਸ਼ਾਮ ਤਕ 10 ਲੋਕਾਂ 'ਤੇ ਮਾਮਲਾ ਦਰਜ ਕਰ ਕੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਓਧਰ ਸੀਪੀਐੱਮ ਦੇ ਆਗੂ ਕਾਮਰੇਡ ਅਪਾਰ ਸੰਧੂ, ਸੁਰਜੀਤ ਸਿੰਘ ਘੱਗਾ, ਕਾਮਰੇਡ ਅਲਬੇਲ ਸਿੰਘ, ਅਸ਼ਵਨੀ ਕੁਮਾਰ, ਜੈ ਕਿਸ਼ਨ ਕੋਟਕਪੂਰਾ ਧਰਮਪਾਲ ਝਬੇਲਵਾਲੀ, ਤਰਸੇਮ ਲਾਲ, ਕਾਮਰੇਡ ਇੰਦਰਜੀਤ ਸਿੰਘ, ਹਰੀ ਰਾਮ ਚੱਕਸ਼ੇਰੇਵਾਲਾ ਕਾਮਰੇਡ ਖਰੈਤੀ ਲਾਲ, ਮੁਖਤਿਆਰ ਸਿੰਘ ਅਤੇ ਲਛਮਣ ਸਿੰਘ ਲੰਡੇਰੋਡ ਆਦਿ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹਿੰਦਾ ਹੈ ਤਾਂ ਜੋ ਔਰਤਾਂ 'ਤੇ ਹੋਣ ਵਾਲੇ ਅੱਤਿਆਚਾਰ-ਜ਼ੁਲਮਾਂ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕਿਰਨਪ੍ਰੀਤ ਕੌਰ ਧਾਮੀ ਮੈਂਬਰ ਮਹਿਲਾ ਕਮਿਸ਼ਨ ਪੰਜਾਬ ਨੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ੁਲਮ ਦੀ ਸ਼ਿਕਾਰ ਹੋਈ ਪੀੜਤ ਔਰਤ ਮੀਨਾ ਰਾਣੀ ਦੇ ਚੱਲ ਰਹੇ ਇਲਾਜ ਦਾ ਜਾਇਜ਼ਾ ਲੈਣ ਦੌਰਾਨ ਕੀਤਾ। 

ਕਿਰਨਪ੍ਰੀਤ ਕੌਰ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਤੇ ਦੁੱਖਦਾਈ ਘਟਨਾ ਹੈ ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਘਟਨਾ ਨੂੰ ਅੰਜਾਮ ਘਟੀਆ ਸੋਚ ਵਾਲੇ ਆਦਮੀ ਹੀ ਦਿੰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ ਕਾਰਵਾਈ ਕਰਦਿਆਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 10 ਦੋਸ਼ੀਆਂ 'ਚੋਂ 6 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੱਲੋਂ ਵੀ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਹੈ। ਇਸ ਮੌਕੇ ਉਨ੍ਹਾਂ ਮਨਜੀਤ ਸਿੰਘ ਢੇਸੀ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਨਾਲ ਵੀ ਮੁਲਾਕਾਤ ਕੀਤੀ।

More News

NRI Post
..
NRI Post
..
NRI Post
..