ਕੋਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਦਿੱਲੀ ‘ਚ 6 ਦਿਨ ਅਤੇ ਰਾਜਸਥਾਨ ‘ਚ 15 ਦਿਨ ਦਾ ਲਾਕਡਾਊਨ

by vikramsehajpal

ਨਵੀਂ ਦਿੱਲੀ/ਜੈਪੁਰ (ਐੱਨ.ਆਰ.ਆਈ. ਮੀਡਿਆ)- ਕੋਰੋਨਾ ਵਾਇਰਸ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਅਤੇ ਰਾਜਸਥਾਨ 'ਚ ਅੱਜ ਤੋਂ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ 'ਚ ਸੋਮਵਾਰ ਰਾਤ 10 ਵਜੇ ਤੋਂ ਲੈ ਕੇ ਆਗਾਮੀ 26 ਅਪ੍ਰੈਲ ਤਕ ਮੁਕੰਮਲ ਲਾਕਡਾਊਨ ਲਗਾ ਦਿੱਤਾ ਗਿਆ ਹੈ।
ਉਪ-ਰਾਜਪਾਲ ਅਨਿਲ ਬੈਜਲ ਨਾਲ ਮੀਟਿੰਗ ਤੋਂ ਬਾਅਦ ਦੁਪਹਿਰੇ ਪ੍ਰੈੱਸ ਕਾਨਫਰੰਸ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੀਤਾ। ਦਿੱਲੀ 'ਚ ਕੋਰੋਨਾ ਮਹਾਮਾਰੀ ਦੀ ਸਥਿਤੀ ਗੰਭੀਰ ਹੋ ਗਈ ਹੈ। ਦਿੱਲੀ ਵਿਚ ਵੀਕੈਂਡ ਲਾਕਡਾਊਨ ਪਹਿਲਾਂ ਹੀ ਲਗਾ ਦਿੱਤਾ ਗਿਆ ਸੀ ਪਰ ਉਸ ਦਾ ਫਾਇਦਾ ਹੁੰਦਾ ਨਜ਼ਰ ਨਹੀਂ ਆਇਆ ਜਿਸ ਤੋਂ ਬਾਅਦ ਮੁਕੰਮਲ ਲਾਕਡਾਊਨ ਦਾ ਫ਼ੈਸਲਾ ਲਿਆ ਗਿਆ।
ਦੂਸਰੇ ਪਾਸੇ ਰਾਜਸਥਾਨ 'ਚ ਕੋਵਿਡ-19 ਦੇ ਮਾਮਲਿਆਂ 'ਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਸੋਮਵਾਰ ਤੋਂ 15 ਦਿਨਾਂ ਦੇ ਲਾਕਡਾਊਨ ਦਾ ਐਲਾਨ ਕੀਤਾ ਹੈ ਤੇ ਇਹ 3 ਮਈ ਤਕ ਲਾਗੂ ਰਹੇਗਾ।