ਨਿਊਜੀਲੈਂਡ ਮਸਜਿਦ ਹਮਲੇ ‘ਚ 6 ਭਾਰਤੀਆਂ ਦੀ ਮੌਤ

by

ਵੈੱਬ ਡੈਸਕ (ਵਿਕਰਮ ਸਹਿਜਪਾਲ) : ਨਿਊਜ਼ੀਲੈਂਡ ਦੇ ਕ੍ਰਾਈਸਟ ਚਰਚ ਦੀਆਂ ਦੋ ਮਸਜਿਦਾਂ 'ਚ ਹੋਏ ਅੱਤਵਾਦੀ ਹਮਲੇ 'ਚ ਹੁਣ ਤਕ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਪੁਸ਼ਟੀ ਹੋ ਗਈ ਹੈ ਕਿ ਇੱਥੇ 6 ਭਾਰਤੀ ਨਾਗਰਿਕਾਂ ਦੀ ਵੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ 'ਚੋਂ 3 ਗੁਜਰਾਤ ਅਤੇ 2 ਹੈਦਰਾਬਾਦ ਅਤੇ ਇਕ ਕੇਰਲਾ ਦੀ ਰਹਿਣ ਵਾਲੀ ਔਰਤ ਸੀ। 


ਕੁੱਲ 7 ਭਾਰਤੀ ਅਤੇ 2 ਭਾਰਤੀ ਮੂਲ ਦੇ ਵਿਅਕਤੀ ਅੱਤਵਾਦੀ ਹਮਲੇ ਦੇ ਸ਼ਿਕਾਰ ਹੋਏ ਦੱਸੇ ਜਾ ਰਹੇ ਹਨ। ਹਮਲੇ ਮਗਰੋਂ ਭਾਰਤੀਆਂ ਦੇ ਲਾਪਤਾ ਹੋਣ ਦੀ ਖਬਰ ਮਿਲੀ ਸੀ। ਜਾਣਕਾਰੀ ਮੁਤਾਬਕ ਦੋ ਭਾਰਤੀ ਵਿਅਕਤੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਨਿਊਜ਼ੀਲੈਂਡ 'ਚ ਭਾਰਤੀ ਹਾਈ ਕਮਿਸ਼ਨ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ।

More News

NRI Post
..
NRI Post
..
NRI Post
..