60 ਕਰੋੜ ਦਾ ਧੋਖਾਧੜੀ ਕਾਂਡ: ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਨੇ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ!

by nripost

ਮੁੰਬਈ (ਪਾਇਲ): ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੇ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਨੂੰ ਰੱਦ ਕਰਵਾਉਣ ਲਈ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਹੈ।

ਐੱਫ ਆਈ ਆਰ ਨੂੰ ਰੱਦ ਕਰਵਾਉਣ ਦੀ ਮੰਗ ਕਰਨ ਤੋਂ ਇਲਾਵਾ ਇਸ ਜੋੜੇ ਨੇ ਅਦਾਲਤ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਉਹ ਸੁਣਵਾਈ ਲੰਬਿਤ ਹੋਣ ਤੱਕ ਪੁਲੀਸ ਨੂੰ ਇਸ ਕੇਸ ਵਿੱਚ ਚਾਰਜਸ਼ੀਟ ਦਾਖਲ ਨਾ ਕਰਨ ਅਤੇ ਉਨ੍ਹਾਂ ਵਿਰੁੱਧ ਕੋਈ ਵੀ ਜ਼ਬਰਦਸਤੀ ਕਾਰਵਾਈ ਨਾ ਕਰਨ ਦਾ ਨਿਰਦੇਸ਼ ਦੇਵੇ।

ਉਨ੍ਹਾਂ ਦੀਆਂ ਅਰਜ਼ੀਆਂ ’ਤੇ ਸੋਮਵਾਰ ਨੂੰ ਚੀਫ਼ ਜਸਟਿਸ ਸ਼੍ਰੀ ਚੰਦਰਸ਼ੇਖਰ ਅਤੇ ਜਸਟਿਸ ਗੌਤਮ ਅਨਖਾਡ ਦੇ ਬੈਂਚ ਸਾਹਮਣੇ ਸੁਣਵਾਈ ਹੋਈ।

ਕੋਠਾਰੀ ਨੇ ਇਸ ਜੋੜੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ 2015 ਤੋਂ 2023 ਤੱਕ ਜੋੜੇ ਨੇ ਉਸ ਨੂੰ ਆਪਣੀ ਕੰਪਨੀ, ਬੈਸਟ ਡੀਲ ਟੀ.ਵੀ. ਪ੍ਰਾਈਵੇਟ ਲਿਮਟਿਡ, ਵਿੱਚ 60 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ, ਪਰ ਇਹ ਰਕਮ ਉਨ੍ਹਾਂ ਦੇ ਆਪਣੇ ਨਿੱਜੀ ਲਾਭਾਂ ਲਈ ਵਰਤੀ ਗਈ।

ਇਸ ਜੋੜੇ ਨੇ ਆਪਣੀਆਂ ਅਰਜ਼ੀਆਂ ਵਿੱਚ ਦਾਅਵਾ ਕੀਤਾ ਕਿ ਐੱਫ ਆਈ ਆਰ ਝੂਠੇ ਅਤੇ ਤੋੜੇ-ਮਰੋੜ ਕੇ ਪੇਸ਼ ਕੀਤੇ ਤੱਥਾਂ ਦੇ ਆਧਾਰ ’ਤੇ ਦਰਜ ਕੀਤੀ ਗਈ ਸੀ ਅਤੇ ਇਹ "ਪੈਸੇ ਵਸੂਲਣ ਦੇ ਇੱਕ ਗਲਤ ਅਤੇ ਬਦਨੀਤੀ ਵਾਲੇ ਮਨੋਰਥ" ਨਾਲ ਦਾਇਰ ਕੀਤੀ ਗਈ ਹੈ।

More News

NRI Post
..
NRI Post
..
NRI Post
..