ਵੈੱਬ ਡੈਸਕ (ਵਿਕਰਮ ਸਹਿਜਪਾਲ) : ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਵਿੱਚ 2019 ਦੇ ਪਹਿਲੇ 4 ਮਹੀਨਿਆਂ ਵਿੱਚ 177 ਅੱਤਵਾਦੀ ਘਟਨਾਵਾਂ ਵਾਪਰੀਆਂ ਹਨ। 177 ਅੱਤਵਾਦੀ ਘਟਨਾਵਾਂ ਦੌਰਾਨ 61 ਸੁਰੱਖਿਆ ਬਲ ਸ਼ਹੀਦ ਹੋਏ ਹਨ ਜਦਕਿ 11 ਨਾਗਰੀਕਾਂ ਦੀ ਵੀ ਜਾਨ ਗਈ ਹੈ ਅਤੇ ਇਨ੍ਹਾਂ ਘਟਨਾਵਾਂ ਦੌਰਾਨ 142 ਲੋਕ ਜ਼ਖ਼ਮੀ ਹੋਏ।ਜੰਮੂ-ਕਸ਼ਮੀਰ ਦੇ ਇੱਕ ਸੋਸ਼ਲ ਵਰਕਰ ਰੋਹਿਤ ਚੌਧਰੀ ਦੇ ਆਰ.ਟੀ.ਆਈ ਰਾਹੀਂ ਭੇਜੇ ਗਏ ਸਵਾਲ ਦੇ ਜਵਾਬ ਵਿੱਚ ਗ੍ਰਹਿ ਮੰਤਰਾਲੇ ਦੇ ਨਿਦੇਸ਼ਕ ਸੁਲੇਖਾ ਨੇ ਇੱਕ ਬਿਆਨ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਹੈ ਕਿ ਜ਼ਖ਼ਮੀ ਹੋਣ ਵਾਲਿਆਂ 'ਚ 73 ਸੁਰੱਖਿਆ ਦਸਤੇ ਦੇ ਨੌਂਜਵਾਨ ਅਤੇ 69 ਨਾਗਰੀਕ ਹਨ। ਇਸ ਤੋਂ ਪਹਿਲਾਂ ਉੱਤਰੀ ਕਮਾਨ ਦੇ ਜਰਨਲ ਆਫ਼ਸਰ ਕਮਾਂਡਿੰਗ ਇਨ ਚੀਫ਼ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ 86 ਅੱਤਵਾਦੀਆਂ ਦਾ ਸਫਾਇਆ ਹੋ ਚੁੱਕਾ ਹੈ। ਉਨ੍ਹਾਂ ਸੰਕਲਪ ਲਿਆ ਕਿ ਅੱਤਵਾਦੀਆਂ ਖ਼ਿਲਾਫ਼ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ।



