ਮੰਗਲਵਾਰ ਨੂੰ ਪੰਜਾਬ ‘ਚ ਮਿਲੇ 614 ਨਵੇਂ ਕੋਰੋਨਾ ਮਾਮਲੇ ਤੇ ਹੋਈਆਂ 22 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ ਦੌਰਾਨ ਪੰਜਾਬ 'ਚ ਕੋਰੋਨਾ ਦੇ 614 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 22 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 47 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4653 ਹੋ ਗਿਆ ਹੈ।

ਪੰਜਾਬ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,47,665 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4653 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 11 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,47,665 ਮਰੀਜ਼ਾਂ ਵਿੱਚੋਂ 1,36178 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6834 ਐਕਟਿਵ ਮਾਮਲੇ ਹਨ।