ਪੰਜਾਬ ‘ਚ 24 ਘੰਟਿਆਂ ਦੌਰਾਨ 617 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 16 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 617 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 57 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,57,928 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4980 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਤ ਦੀ ਗੱਲ ਹੈ ਕਿ 1,45,623 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7325 ਐਕਟਿਵ ਮਾਮਲੇ ਹਨ।