ਪੰਜਾਬ ‘ਚ ਕੋਰੋਨਾ ਦਾ ਕਹਿਰ – 617 ਨਵੇਂ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 617 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 12 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 29 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,29,693 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4072 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 47 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,29,693 ਮਰੀਜ਼ਾਂ ਵਿੱਚੋਂ 1,21,155 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4466 ਐਕਟਿਵ ਮਾਮਲੇ ਹਨ।