ਪੰਜਾਬ ‘ਚ ਬੀਤੇ 24 ਘੰਟਿਆਂ ਵਿਚ 642 ਨਵੇਂ ਮਾਮਲੇ, 38 ਮੌਤਾਂ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 67, ਐੱਸ. ਏ. ਐੱਸ ਨਗਰ 53, ਬਠਿੰਡਾ 44, ਜਲੰਧਰ 47, ਪਟਿਆਲਾ 47, ਅੰਮ੍ਰਿਤਸਰ 49, ਫਾਜ਼ਿਲਕਾ 17, ਸ੍ਰੀ ਮੁਕਤਸਰ ਸਾਹਿਬ 25, ਮਾਨਸਾ 17, ਹੁਸ਼ਿਆਰਪੁਰ 46, ਪਠਾਨਕੋਟ 10, ਸੰਗਰੂਰ 17, ਫਰੀਦਕੋਟ 20, ਰੋਪੜ 16, ਮੋਗਾ 18, ਫਿਰੋਜ਼ਪੁਰ 39, ਫਤਿਹਗੜ੍ਹ ਸਾਹਿਬ 19, ਐਸ.ਬੀ.ਐਸ ਨਗਰ 6, ਗੁਰਦਾਸਪੁਰ 31, ਕਪੂਰਥਲਾ 24, ਤਰਨਤਾਰਨ 16 ਅਤੇ ਬਰਨਾਲਾ 'ਚ 14 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 38 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 642 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15650 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 5,89,153 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 4691 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,89,153 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 10,802 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।

ਉੱਥੇ ਹੀ ਸੂਬੇ 'ਚ ਅੱਜ 38 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 3, ਬਠਿੰਡਾ 6, ਫਰੀਦਕੋਟ 1, ਫਤਿਹਗੜ੍ਹ ਸਾਹਿਬ 1, ਫਾਜ਼ਿਲਕਾ 1, ਹੁਸ਼ਿਆਰਪੁਰ 2, ਜਲੰਧਰ 4, ਕਪੂਰਥਲਾ 2, ਮਾਨਸਾ 1, ਸ੍ਰੀ ਮੁਕਤਸਰ ਸਾਹਿਬ 2, ਪਠਾਨਕੋਟ 2, ਪਟਿਆਲਾ 2, ਰੋਪੜ 1, ਸੰਗਰੂਰ 6 ਐੱਸ. ਬੀ. ਐੱਸ. ਨਗਰ 2 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।