ਪੰਜਾਬ ‘ਚ ਅੱਜ ਮਿਲੇ 644 ਨਵੇਂ ਮਾਮਲੇ, ਕੁਲ 4,905 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 644 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 55 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4905 ਹੋ ਗਿਆ ਹੈ।

ਪੰਜਾਬ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,55,424 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4905 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,55,424 ਮਰੀਜ਼ਾਂ ਵਿੱਚੋਂ 1,42,792 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7,727 ਐਕਟਿਵ ਮਾਮਲੇ ਹਨ।