ਜਲੰਧਰ ਵਿੱਚ ਕੋਵਿਡ-19 ਦੇ 680 ਨਵੇਂ ਮਾਮਲੇ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਕੋਵਿਡ-19 ਦੇ 680 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜਲੰਧਰ ਵਿੱਚ ਕੋਵਿਡ ਦੇ ਕੇਸਾਂ ਦੀ ਗਿਣਤੀ 74,147 ਹੋ ਗਈ ਹੈ। ਕੋਵਿਡ-19 ਤੋਂ ਹੁਣ ਤੱਕ 68,025 ਲੋਕ ਠੀਕ ਹੋ ਚੁੱਕੇ ਹਨ ਜਦਕਿ ਜਲੰਧਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 4593 ਹੋ ਗਈ ਹੈ।ਜਲੰਧਰ 'ਚ 5 ਮੌਤਾਂ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 1529 ਹੋ ਗਈ ਹੈ

ਕਪੂਰਥਲਾ ਜ਼ਿਲ੍ਹੇ ਵਿੱਚ ਕੋਵਿਡ-19 ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਦੀ ਗਿਣਤੀ 22,286 ਤੱਕ ਪਹੁੰਚ ਗਈ ਹੈ। ਇਸ ਦੌਰਾਨ ਜ਼ਿਲ੍ਹੇ ਵਿੱਚ ਕੋਈ ਵੀ ਨਵੀਂ ਮੌਤ ਨਹੀਂ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ 556 ਹੈ। ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ ਅਤੇ ਹੋਰ ਖੇਤਰਾਂ ਤੋਂ ਨਵੇਂ ਮਾਮਲੇ ਸਾਹਮਣੇ ਆਏ ਹਨ।