ਵਿਦੇਸ਼ ਤੋਂ ਆਏ ਯਾਤਰੀ ਕੋਲੋਂ 690 ਗ੍ਰਾਮ ਸੋਨਾ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਕਸਟਮ ਵਿਭਾਗ ਦੀ ਟੀਮ ਵਲੋਂ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਯਾਤਰੀ ਕੋਲੋਂ 32 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਯਾਤਰੀ ਆਪਣੇ ਗੁਪਤ ਅੰਗ 'ਚ 690 ਗ੍ਰਾਮ ਸੋਨਾ ਪਾ ਕੇ ਆਇਆ ਸੀ।

ਜਾਣਕਾਰੀ ਅਨੁਸਾਰ ਦੁਬਈ ਤੋਂ ਆਏ ਇਕ ਵਿਅਕਤੀ ਨੇ ਪੇਸਟ ਫੋਮ 'ਚ ਸੋਨੇ ਦੇ 2 ਕੈਪਸੂਲ ਬਣ ਕੇ ਆਪਣੇ ਗੁਪਰ ਅੰਗ 'ਚ ਛੁਪਾ ਕੇ ਲੈ ਕੇ ਆਇਆ ਸੀ। ਜਿਸ ਦਾ ਪਤਾ ਕਸਟਮ ਵਿਭਾਗ ਦੀ ਟੀਮ ਨੂੰ ਪਤਾ ਲੱਗਾ ਸੀ। ਫਿਲਹਾਲ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਤੋਂ ਪਹਿਲਾ ਵੀ ਇਕ ਯਾਤਰੀ ਕੋਲੋਂ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਸੀ ।