ਪੰਜਾਬ ‘ਚ ਕੋਰੋਨਾ – 24 ਘੰਟਿਆਂ ‘ਚ 703 ਨਵੇਂ ਮਾਮਲਿਆਂ ਦੀ ਪੁਸ਼ਟੀ, 31 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 703 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 31 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 39 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,39,184 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4389 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 15 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,39,184 ਮਰੀਜ਼ਾਂ ਵਿੱਚੋਂ 1,29,549 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5246 ਐਕਟਿਵ ਮਾਮਲੇ ਹਨ।