74 ਸਾਲਾਂ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਹੋਇਆ ਦੇਹਾਂਤ

by vikramsehajpal

ਵੈੱਬ ਡੈਸਕ (NRI MEDIA) : ਅੱਜ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦੇਹਾਂਤ ਹੋ ਗਿਆ ਹੈ। ਰਾਮ ਵਿਲਾਸ ਪਾਸਵਾਨ ਦਾ ਦਿੱਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਚਿਰਾਗ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ, "ਪਾਪਾ ਹੁਣ ਤੁਸੀਂ ਇਸ ਦੁਨੀਆ ਵਿੱਚ ਨਹੀਂ ਹੋ, ਪਰ ਮੈਨੂੰ ਪਤਾ ਹੈ ਕਿ ਤੁਸੀਂ ਜਿਥੇ ਵੀ ਹੋ, ਮੇਰੇ ਨਾਲ ਹੋ।"ਰਾਮ ਵਿਲਾਸ ਪਾਸਵਾਨ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। 74 ਸਾਲਾ ਪਾਸਵਾਨ ਦੀ ਕੁਝ ਦਿਨ ਪਹਿਲਾਂ ਦਿਲ ਦੀ ਸਰਜਰੀ ਵੀ ਹੋਈ ਸੀ।

https://twitter.com/iChiragPaswan/status/1314221533653467137?ref_src=twsrc%5Etfw%7Ctwcamp%5Etweetembed%7Ctwterm%5E1314221533653467137%7Ctwgr%5Eshare_3&ref_url=https%3A%2F%2Fwww.etvbharat.com%2Fpunjabi%2Fpunjab%2Fbharat%2Fbharat-news%2Funion-minister-ramvilas-paswan-passed-away%2Fpb20201008211955126

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਰਾਮ ਵਿਲਾਸ ਪਾਸਵਾਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫ਼ੋਨ ਕਰਕੇ ਹਾਲਚਾਲ ਵੀ ਪੁੱਛਿਆ ਸੀ।ਪਾਸਵਾਨ 5 ਦਹਾਕਿਆਂ ਤੋਂ ਵੱਧ ਸਮਾਂ ਰਾਜਨੀਤੀ ਵਿੱਚ ਸਰਗਰਮ ਰਹੇ ਅਤੇ ਉਹ ਦੇਸ਼ ਦੇ ਇੱਕ ਪ੍ਰਸਿੱਧ ਦਲਿਤ ਆਗੂਆਂ ਵਿੱਚੋਂ ਇੱਕ ਸੀ। ਪਾਸਵਾਨ ਖਪਤਕਾਰ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸਨ।