ਸੋਮਵਾਰ ਨੂੰ ਪੰਜਾਬ ‘ਚ ਮਿਲੇ 748 ਨਵੇਂ ਮਾਮਲੇ, ਹੋਈਆਂ 17 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ 'ਚ ਪੰਜਾਬ 'ਚ ਕੋਵਿਡ-19 ਦੇ 748 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 17 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 47 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4631 ਹੋ ਗਿਆ ਹੈ।

ਪੰਜਾਬ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,47,057 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4631 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 11 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,47,057 ਮਰੀਜ਼ਾਂ ਵਿੱਚੋਂ 1,35739 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6687 ਐਕਟਿਵ ਮਾਮਲੇ ਹਨ।