ਪੰਜਾਬ ‘ਚ ਮਿਲੇ 762 ਨਵੇਂ ਕੋਰੋਨਾ ਮਾਮਲੇ ਹੋਇਆ 20 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 762 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 54 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,54,064 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4862 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 8 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 1,41,478 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7724 ਐਕਟਿਵ ਮਾਮਲੇ ਹਨ।