ਵੀਰਵਾਰ ਨੂੰ ਪੰਜਾਬ ‘ਚ ਮਿਲੇ 792 ਨਵੇਂ ਮਾਮਲੇ, 16 ਮੌਤਾਂ

ਵੀਰਵਾਰ ਨੂੰ ਪੰਜਾਬ ‘ਚ ਮਿਲੇ 792 ਨਵੇਂ ਮਾਮਲੇ, 16 ਮੌਤਾਂ

SHARE ON

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ‘ਚ ਬੀਤੇ 24 ਘੰਟਿਆਂ ‘ਚ ਕੋਵਿਡ-19 ਦੇ 792 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 44 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4556 ਹੋ ਗਿਆ ਹੈ।

ਪੰਜਾਬ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,44,177 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,556 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,44,177 ਮਰੀਜ਼ਾਂ ਵਿੱਚੋਂ 1,33,427 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6194 ਐਕਟਿਵ ਮਾਮਲੇ ਹਨ।