ਪੱਤਰ ਪ੍ਰੇਰਕ : ਅਰਬ ਦੇਸ਼ ਕਤਰ 'ਚ ਵੀਰਵਾਰ ਨੂੰ 8 ਭਾਰਤੀ ਸਾਬਕਾ ਜਲ ਸੇਨਾ ਦੇ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ 'ਤੇ ਜਾਸੂਸੀ ਦੇ ਦੋਸ਼ ਹਨ। ਇਨ੍ਹਾਂ ਨੂੰ 8 ਮਹੀਨੇ ਪਹਿਲਾਂ ਜਾਸੂਸੀ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫ਼ਤਾਰੀ ਪਿਛਲੇ ਸਾਲ ਸਤੰਬਰ ਵਿੱਚ ਹੋਈ ਸੀ। ਇਸ ਮਾਮਲੇ ਵਿੱਚ ਭਾਰਤੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਮੌਤ ਦੀ ਸਜ਼ਾ ਦੇ ਫੈਸਲੇ ਤੋਂ ਅਸੀਂ ਹੈਰਾਨ ਹਾਂ।
ਵਿਦੇਸ਼ ਮੰਤਰਾਲੇ ਨੇ ਕਿਹਾ, "ਅਸੀਂ ਪਰਿਵਾਰਕ ਮੈਂਬਰਾਂ ਅਤੇ ਕਾਨੂੰਨੀ ਟੀਮ ਦੇ ਸੰਪਰਕ ਵਿੱਚ ਹਾਂ ਅਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਜਾਂਚ ਕਰ ਰਹੇ ਹਾਂ। ਅਸੀਂ ਇਸ ਮਾਮਲੇ ਨੂੰ ਬਹੁਤ ਗੰਭੀਰ ਮੰਨਦੇ ਹਾਂ ਅਤੇ ਇਸ 'ਤੇ ਨਜ਼ਰ ਰੱਖ ਰਹੇ ਹਾਂ।"
ਦੱਸ ਦਈਏ ਕਿ ਇਹ ਸਾਰੇ ਅਧਿਕਾਰੀ ਭਾਰਤੀ ਜਲ ਸੈਨਾ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਕਰ ਚੁੱਕੇ ਹਨ। ਇਨ੍ਹਾਂ 'ਤੇ ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ਾਂ ਤਹਿਤ ਸਜ਼ਾ ਸੁਣਾਈ ਗਈ ਹੈ। ਇਨ੍ਹਾਂ 8 ਵਿਅਕਤੀਆਂ ਵਿੱਚ ਨਾਮੀ ਅਧਿਕਾਰੀ ਵੀ ਸ਼ਾਮਲ ਹਨ।
ਇਨ੍ਹਾਂ ਅੱਠ ਸਾਬਕਾ ਅਧਿਕਾਰੀਆਂ ਦੇ ਨਾਂ ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕੈਪਟਨ ਸੌਰਭ ਵਸ਼ਿਸ਼ਟ, ਕਮਾਂਡਰ ਅਮਿਤ ਨਾਗਪਾਲ, ਕਮਾਂਡਰ ਪੂਰਨੇਂਦੂ ਤਿਵਾੜੀ, ਕਮਾਂਡਰ ਸੁਗੁਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ ਅਤੇ ਮਲਾਹ ਰਾਗੇਸ਼ ਹਨ।


