ਅੱਧਖੜ ਵਿਅਕਤੀ ਦੇ ਕਤਲ ਮਾਮਲੇ ‘ਚ 8 ਨਾਬਾਲਗ ਕੁੜੀਆਂ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਵਿੱਖੇ ਟੋਰਾਂਟੋ 'ਚ ਯੂਨੀਵਰਸਿਟੀ ਐਵੇਨਿਊ ਤੇ ਯਾਰਕ ਸਟ੍ਰੀਟ ਇਲਾਕੇ ਵਿੱਚ ਇੱਕ ਅੱਧਖੜ ਵਿਅਕਤੀ ਦੇ ਕਤਲ ਮਾਮਲੇ 'ਚ ਪੁਲਿਸ ਨੇ 4 ਨਾਬਾਲਗ ਕੁੜੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੁੜੀਆਂ ਦੀ ਉਮਰ 12 ਤੋਂ 15 ਸਾਲ ਤੱਕ ਹੈ, ਜੋ ਕਿ ਸੋਸ਼ਲ ਮੀਡੀਆ ਦੇ ਜ਼ਰੀਏ ਇੱਕ ਦੂਜੇ ਦੇ ਸੰਪਰਕ 'ਚ ਆਈਆਂ ਸੀ। ਫਿਲਹਾਲ ਪੁਲਿਸ ਵਲੋਂ ਇਨ੍ਹਾਂ ਕੁੜੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਗ੍ਰਿਫ਼ਤਾਰ ਕੁੜੀਆਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦੀਆਂ ਰਹਿਣ ਵਾਲਿਆਂ ਹਨ।

ਸੂਚਨਾ ਮਿਲਦੇ ਹੀ ਜਦੋ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਦੇਖਿਆ 60 ਸਾਲਾ ਵਿਅਕਤੀ 'ਤੇ ਚਾਕੂ ਨਾਲ ਕਈ ਵਾਰ ਕਰਕੇ ਹਮਲਾ ਕੀਤਾ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਾਂਚ 'ਚ ਇਨ੍ਹਾਂ ਕੁੜੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ । ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ 2 ਸਾਲਾਂ ਤੋਂ ਸ਼ੈਲਟਰ ਹਾਊਸ 'ਚ ਰਹਿੰਦਾ ਸੀ। ਜ਼ਿਕਰਯੋਗ ਹੈ ਕਿ ਕੈਨੇਡਾ 'ਚ ਰੋਜ਼ਾਨਾ ਹੀ ਕਤਲ ਦੀਆਂ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ ।