ਭਿਆਨਕ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ, 4 ਜਖ਼ਮੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪੱਛਮੀ ਪਾਕਿਤਸਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ ਹੋ ਗਈ। ਜਦਕਿ 4 ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ ਦੌਰਾਨ ਮਰਨ ਵਾਲਿਆਂ 'ਚ ਔਰਤਾਂ ਤੇ ਬੱਚੇ ਸ਼ਾਮਲ ਹਨ। ਇਹ ਹਾਦਸਾ ਉਸ ਸਮੇ ਵਾਪਰਿਆ ,ਜਦੋ ਪੇਸ਼ਾਵਰ ਤੋਂ 40 ਕਿਲੋਮੀਟਰ ਪੱਛਮ 'ਚ ਕੋਹਾਟ ਸੁਰੰਗ ਕੋਲ ਤਹਿਸੀਲ ਆਦਮ ਖੇਲ ਕੋਲ ਹਾਈਵੇਅ 'ਤੇ ਇੱਕ ਡਪਰ ਟਰੱਕ ਇੱਕ ਵੈਨ ਨਾਲ ਟਕਰਾ ਗਿਆ। ਡਾਕਟਰਾਂ ਵਲੋਂ ਜਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ।