ਸ਼ੁੱਕਰਵਾਰ ਨੂੰ ਪੰਜਾਬ ‘ਚ ਮਿਲੇ 812 ਨਵੇਂ ਕੋਰੋਨਾ ਮਾਮਲੇ ਹੋਈਆਂ 28 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 812 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 28 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 50 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4,737 ਹੋ ਗਿਆ ਹੈ।

ਪੰਜਾਬ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,50,086 ਹੋ ਗਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,50,086 ਮਰੀਜ਼ਾਂ ਵਿੱਚੋਂ 1,37,630 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7719 ਐਕਟਿਵ ਮਾਮਲੇ ਹਨ।