ਅੱਜ ਪੰਜਾਬ ‘ਚ 829 ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ, 35 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 829 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 35 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 22 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,22,459 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3773 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 40 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,22,459 ਮਰੀਜ਼ਾਂ ਵਿੱਚੋਂ 1,08,533 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 10,153 ਐਕਟਿਵ ਮਾਮਲੇ ਹਨ।