ਕਾਰ ਨਹਿਰ ‘ਚ ਡਿੱਗਣ ਨਾਲ 9 ਲੋਕਾਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰਾਖੰਡ 'ਚ ਇਕ ਕਾਰ ਨਹਿਰ 'ਚ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 4 ਲਾਸ਼ਾਂ ਨੂੰ ਨਹਿਰ 'ਚੋਂ ਬਾਹਰ ਕੱਢ ਲਿਆ ਗਿਆ ਹੈ, ਜਦੋਂ ਕਿ ਇਕ ਕੁੜੀ ਨੂੰ ਬਚਾ ਲਿਆ ਗਿਆ ਹੈ ਪਰ ਉਹ ਆਪਣੇ ਹੋਸ਼ 'ਚ ਨਹੀਂ ਹੈ। ਕਾਰ 'ਚ ਅਜੇ ਵੀ ਹੋਰ 5 ਲਾਸ਼ਾਂ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।