ਨਹਿਰ ‘ਚ ਡਿੱਗੀ ਬਰਾਤੀਆਂ ਨਾਲ ਭਰੀ ਗੱਡੀ, 9 ਲੋਕਾਂ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਦੇ ਕੋਟਾ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਬਰਾਤੀਆਂ ਨਾਲ ਭਰੀ ਗੱਡੀ ਨਦੀ ਵਿੱਚ ਡਿੱਗ ਗਈ। ਦੱਸ ਦੇਈਏ ਕਿ ਲਾੜੇ ਦੀ ਗੱਡੀ ਬੇਕਾਬੂ ਹੋ ਕੇ ਪੁਲੀ ਤੋਂ ਹੇਠਾਂ ਚੰਬਲ ਨਦੀ ਵਿੱਚ ਜਾ ਡਿੱਗੀ। ਇਹ ਬਰਾਤ ਚੌਥ ਦੇ ਬਰਵਾੜਾ ਤੋਂ ਆਈ ਸੀ। ਇਸ ਹਾਦਸੇ 'ਚ 9 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵਲੋਂ ਲਾਸ਼ਾਂ ਦੀ ਭਾਲ ਕਰ ਲਈ ਗਈ ਹੈ। ਮ੍ਰਿਤਕਾਂ ਦੀ ਲਾਸ਼ਾਂ ਨੂੰ ਐਮਬੀਐਸ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ।