ਸਕੂਲ ‘ਚ ਹੋਈ ਗੋਲੀਬਾਰੀ 5 ਬੱਚਿਆਂ ਸਮੇਤ 9 ਲੋਕਾਂ ਦੀ ਮੌਤ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਸਕੂਲ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਇਕ ਸਕੂਲ ਵਿੱਚ ਗੋਲੀਬਾਰੀ ਕੀਤੀ ਗਈ ਹੈ। ਇਸ ਘਟਨਾ ਵਿੱਚ 5 ਬੱਚਿਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਹੈ, 20 ਤੋਂ ਵੱਧ ਲੋਕ ਜਖ਼ਮੀ ਦੱਸੇ ਜਾ ਰਹੇ ਹਨ। ਰੂਸ ਦੀ ਜਾਂਚ ਕਮੇਟੀ ਨੇ ਕਿਹਾ ਕਿ ਉਦਮੁਰਤੀਆ ਦੇ ਇਕ ਸਕੂਲ ਵਿੱਚ ਗੋਲੀਬਾਰੀ ਵਿੱਚ 2 ਗਾਰਡ, 2 ਅਧਿਆਪਕ ਤੇ 5 ਵਿਦਿਆਰਥੀਆ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਬੰਦੂਕਧਾਰੀ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ। ਜਿਸ ਸਕੂਲ ਵਿੱਚ ਹਮਲਾ ਹੋਇਆ ਹੈ ਉਥੇ ਪਹਿਲੀ ਤੋਂ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪੜਾਇਆ ਜਾਂਦਾ ਹੈ। ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਵਲੋਂ ਇਲਾਕੇ ਵਿੱਚ ਘੇਰਾਬੰਦੀ ਕਰ ਲਈ ਗਈ ਹੈ। ਇਹ ਮਾਸਕੇ ਤੋਂ ਕਰੀਬ 960 ਕਿਲੋਮੀਟਰ ਵਿੱਚ ਰੂਸ ਦੇ ਉਰਲ ਪਹਾੜੀ ਖੇਤਰ ਦੇ ਪੱਛਮ ਵਿੱਚ ਸਖਿਤ ਹੈ ।