9 ਸਾਲਾ ਲੜਕੀ ਬਣੀ ਮੂੰਹ ਬੋਲੇ ਚਾਚਾ ਦੀ ਹਵਸ ਦਾ ਸ਼ਿਕਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਜ਼ਿਲ੍ਹੇ ਦੇ ਇਕ ਪਿੰਡ ਵਿਚ 5ਵੀਂ ਕਲਾਸ ’ਚ ਪੜ੍ਹਨ ਵਾਲੀ 9 ਸਾਲਾ ਲੜਕੀ ਨਾਲ ਉਸਦੇ ਮੂੰਹ ਬੋਲੇ ਚਾਚਾ ਵੱਲੋਂ ਉਸ ਨੂੰ ਹਵਸ ਦਾ ਸ਼ਿਕਾਰ ਬਣਾਏ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਸ਼ਰਮਨਾਕ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਲੜਕੀ ਦੇ ਪੇਟ ਵਿਚ ਦਰਦ ਹੋਇਆ ਅਤੇ ਜਦੋਂ ਉਸ ਨੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਤਾਂ ਪਰਿਵਾਰ ਦੰਗ ਰਹਿ ਗਿਆ।

ਪੀੜਤਾ ਦੀ ਮਾਤਾ ਨੇ ਕਿਹਾ ਕਿ ਉਸਦੀ ਬੇਟੀ ਜੋ 5ਵੀਂ ਕਲਾਸ ਦੀ ਵਿਦਿਆਰਥਣ ਹੈ, ਦੇ ਪੇਟ ਵਿਚ ਦਰਦ ਹੋਣ ਲੱਗਾ ਤਾਂ ਉਸਨੇ ਅਤੇ ਉਸਦੀ ਸੱਸ ਨੇ ਜਦ ਬੇਟੀ ਤੋਂ ਪੁੱਛਿਆ ਤਾਂ ਉਸਨੇ ਕਿਹਾ ਕਿ ਜਦ ਉਹ ਸਕੂਲ ਤੋਂ ਘਰ ਆਈ ਤਾਂ ਘਰ ਵਿਚ ਕੋਈ ਨਹੀਂ ਸੀ।

ਇਸ ਦੌਰਾਨ ਕਥਿਤ ਦੋਸ਼ੀ ਜੋ ਪੀੜਤਾ ਦਾ ਮੂੰਹ ਬੋਲਾ ਚਾਚਾ ਦੱਸਿਆ ਜਾਂਦਾ ਹੈ, ਘਰ ਆਇਆ ਅਤੇ ਉਸ ਨੂੰ ਟੌਫੀਆਂ ਦੇਣ ਦਾ ਲਾਲਚ ਦੇ ਕੇ ਆਪਣੇ ਘਰ ਲੈ ਗਿਆ ਅਤੇ ਮੇਰੇ ਨਾਲ ਜਬਰ-ਜ਼ਿਨਾਹ ਕਰਨ ਲੱਗਾ। ਇਸ ਦੌਰਾਨ ਦਰਦ ਹੋਣ ’ਤੇ ਜਦ ਮੈਂ ਰੋਣ ਲੱਗੀ ਤਾਂ ਉਸ ਨੇ ਮੈਂਨੂੰ ਛੱਡ ਦਿੱਤਾ ਅਤੇ ਕਿਹਾ ਕਿ ਤੂੰ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨ ਤੋਂ ਮਾਰ ਦੇਵੇਗਾ, ਜਿਸ ਕਾਰਣ ਮੈਂ ਡਰ ਗਈ ਅਤੇ ਘਰ ਆ ਕੇ ਕਿਸੇ ਨੂੰ ਨਹੀਂ ਦੱਸਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਅੱਗੇ ਦੀ ਕਾਰਵਾਈ ਕਰ ਰਹੀ ਹੈ।